ਗਰਮੀਆਂ ਦੇ ਮੌਸਮ ਵਿੱਚ ਲੋਕ ਖਾਣ ਨਾਲੋਂ ਪੀਣ ਵੱਲ ਜ਼ਿਆਦਾ ਧਿਆਨ ਦਿੰਦੇ ਹਨ। ਇਸ ਮੌਸਮ 'ਚ ਪਿਆਸ ਬਹੁਤ ਲੱਗਦੀ ਹੈ ਅਤੇ ਊਰਜਾ ਦੀ ਕਮੀ ਵੀ ਹੁੰਦੀ ਹੈ।



ਗਰਮੀ ਦੇ ਮੌਸਮ ਵਿਚ ਸੱਤੂ ਸਾਡੀ ਸਿਹਤ ਦੇ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦਾ ਹੈ।



ਸੱਤੂ ਗਰਮੀਆਂ ਦੇ ਮੌਸਮ 'ਚ ਸਰੀਰ ਨੂੰ ਠੰਡਾ ਬਣਾਈ ਰੱਖਦਾ ਹੈ ਅਤੇ ਲੂ ਤੋਂ ਬਚਾਈ ਰੱਖਦਾ ਹੈ।



ਸੱਤੂ 'ਚ ਬਹੁਤ ਸਾਰੇ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਾਡੇ ਪੇਟ ਲਈ ਬਹੁਤ ਜ਼ਿਆਦਾ ਫਾਇਦੇਮੰਦ ਹਨ।



ਸੱਤੂ ਵਿਚ ਅਜਿਹੇ ਤੱਤ ਵੀ ਮੌਜੂਦ ਹਨ ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਠੀਕ ਕਰਦਾ ਹੈ।



ਰੋਜ਼ਾਨਾ ਸਵੇਰੇ ਦੇ ਨਾਸ਼ਤੇ ਵਿੱਚ ਛੋਲਿਆਂ ਦੇ ਸੱਤੂ ਦਾ ਸ਼ਰਬਤ ਪੀਣ ਨਾਲ ਐਸੀਡਿਟੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।



ਸੱਤੂ ਵਿੱਚ ਬਹੁਤ ਸਾਰੇ ਅਜਿਹੇ ਫਾਈਬਰਸ ਮੌਜੂਦ ਹੁੰਦੇ ਹਨ ਜੋ ਪੇਟ ਦੀ ਗਰਮੀ ਨੂੰ ਦੂਰ ਕਰਦੇ ਹਨ।



ਜੇਕਰ ਤੁਹਾਨੂੰ ਮੂੰਹ ਵਿੱਚ ਛਾਲਿਆਂ ਦੀ ਵੀ ਸਮੱਸਿਆ ਹੈ ਤਾਂ ਇਸ ਸ਼ਰਬਤ ਨਾਲ ਉਹ ਸਮੱਸਿਆ ਵੀ ਦੂਰ ਹੋ ਜਾਂਦੀ ਹੈ।



ਸੱਤੂ ਕਾ ਸ਼ਰਬਤ ਵੀ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੈ | ਇਸ ਨੂੰ ਬਣਾਉਣ ਲਈ ਸੱਤੂ, ਜੀਰਾ, ਲਾਲ ਮਿਰਚ ਪਾਊਡਰ, ਅਦਰਕ ਪਾਊਡਰ, ਪੁਦੀਨਾ, ਕਾਲਾ ਨਮਕ ਅਤੇ ਨਿੰਬੂ ਦੀ ਵਰਤੋਂ ਕੀਤੀ ਜਾਂਦੀ ਹੈ।



ਜੇਕਰ ਤੁਹਾਡੇ ਸਰੀਰ 'ਚ ਖੂਨ ਦੀ ਕਮੀ ਹੈ ਤਾਂ ਤੁਸੀ ਬਹੁਤ ਸਾਰੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹੋ। ਛੋਲਿਆਂ ਦਾ ਇਹ ਸੱਤੂ ਆਇਰਨ ਨਾਲ ਭਰਪੂਰ ਹੁੰਦਾ ਹੈ। ਜਿਸਨੂੰ ਪੀਣ ਨਾਲ ਸਰੀਰ ਵਿਚਲੇ ਖੂਨ ਦੀ ਕਮੀ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।