Pollywood Star Childhood Pic: ਪੰਜਾਬੀ ਸਿਨੇਮਾ ਜਗਤ ਨਾਲ ਜੁੜੇ ਸਿਤਾਰਿਆਂ ਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਵਾਈਰਲ ਹੁੰਦੀਆਂ ਰਹਿੰਦੀਆਂ ਹਨ।



ਇਸ ਵਿਚਕਾਰ ਫਿਲਮੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਵੀ ਸੁਰਖੀਆਂ ਵਿੱਚ ਰਹਿੰਦੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ।



ਇਸ ਵਿਚਾਲੇ ਇੱਕ ਖੂਬਸੂਰਤ ਅਦਾਕਾਰਾ ਦੇ ਬਚਪਨ ਦੀ ਤਸਵੀਰ ਸਾਹਮਣੇ ਆਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।



ਦਰਅਸਲ, ਇਹ ਤਸਵੀਰ ਕਿਸੇ ਹੋਰ ਦੀ ਨਹੀਂ ਬਲਿਕ ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਦੀ ਹੈ। ਜਿਸ ਵਿੱਚ ਉਹ ਆਪਣੇ ਸਕੂਲ ਦੀ ਵਰਦੀ ਵਿੱਚ ਦਿਖਾਈ ਦੇ ਰਹੀ ਹੈ।



ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਨਿਮਰਤ ਖਹਿਰਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਪਾਲੀਵੁੱਡ ਦੇ ਨਾਲ-ਨਾਲ ਬਾਲੀਵੁੱਡ ਸੰਗੀਤ ਜਗਤ ਵਿੱਚ ਵੀ ਕਦਮ ਰੱਖ ਚੁੱਕੀ ਹੈ।



ਦਰਅਸਲ, ਹਾਲ ਹੀ ਵਿੱਚ ਨਿਮਰਤ ਖਹਿਰਾ ਨੂੰ ਬਾਲੀਵੁੱਡ ਗਾਇਕ ਅਰਮਾਨ ਮਲਿਕ ਨਾਲ ਗੀਤ ਦਿਲ ਮਲੰਗਾ ਗਾਉਂਦੇ ਹੋਏ ਵੇਖਿਆ ਗਿਆ।



ਨਿਮਰਤ ਖਹਿਰਾ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜਿਸਨੇ ਨਾ ਸਿਰਫ ਗਾਇਕੀ ਬਲਕਿ ਅਦਾਕਾਰੀ ਦੇ ਖੇਤਰ ਵਿੱਚ ਵੀ ਵਾਹੋ ਵਾਹੀ ਖੱਟੀ ਹੈ।



ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਨਿਮਰਤ ਨੂੰ ਫਿਲਮ ਜੋੜੀ ਵਿੱਚ ਵੇਖਿਆ ਗਿਆ।



ਇਸ ਫਿਲਮ ਵਿੱਚ ਨਿਮਰਤ ਨੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਆਪਣੀ ਅਦਾਕਾਰੀ ਅਤੇ ਰੋਮਾਂਸ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ।



ਇਸ ਤੋਂ ਇਲਾਵਾ ਨਿਮਰਤ ਖਹਿਰਾ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ।