ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ ਐਚ-1ਬੀ ਵੀਜ਼ਾ ਸ਼ਾਮਲ ਹਨ, ਜੋ ਭਾਰਤੀ ਤਕਨੀਕੀ ਪੇਸ਼ੇਵਰਾਂ ਵਿੱਚ ਬਹੁਤ ਮਕਬੂਲ ਹੈ। USIS ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ ਐਚ-1ਬੀ ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧ ਕੇ 780 ਡਾਲਰ ਤੇ ਐਲ-1 ਲਈ 460 ਡਾਲਰ ਤੋਂ ਵਧ ਕੇ 1,385 ਡਾਲਰ ਕਰਨ ਦੀ ਤਜਵੀਜ਼ ਹੈ। ਓ-1 ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 1,055 ਡਾਲਰ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇੱਕ ਰਾਹਤ ਦੀ ਵੀ ਖਬਰ ਹੈ। ਅਮਰੀਕਾ ਭਾਰਤ ਵਿੱਚ ਵੀਜ਼ਾ ਇੰਟਰਵਿਊ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਬੁਲਾਰੇ ਨੇ ਕਿਹਾ ਕਿ ਇਸ ਪਾਸੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ, ‘ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਸਾਨੂੰ ਉਮੀਦ ਹੈ ਕਿ ਇਹ ਆਉਣ ਵਾਲੇ ਸਮੇਂ ਵਿੱਚ ਮਹਾਮਾਰੀ ਤੋਂ ਪਹਿਲਾਂ ਦੇ ਪੱਧਰਾਂ 'ਤੇ ਵਾਪਸ ਆ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 ਵਿੱਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ। ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ, ‘ਵੀਜ਼ਾ ਪ੍ਰਕਿਰਿਆ ਵਿੱਚ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਸਾਨੂੰ ਉਮੀਦ ਹੈ ਕਿ ਇਹ ਆਉਣ ਵਾਲੇ ਸਮੇਂ ਵਿੱਚ ਮਹਾਮਾਰੀ ਤੋਂ ਪਹਿਲਾਂ ਦੇ ਪੱਧਰਾਂ 'ਤੇ ਵਾਪਸ ਆ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 'ਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ।