ਸਲਮਾਨ ਖਾਨ ਅਤੇ ਕੈਟਰੀਨਾ ਕੈਫ ਸਟਾਰਰ ਸਪਾਈ ਥ੍ਰਿਲਰ ਫਿਲਮ ਟਾਈਗਰ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਹ ਫਿਲਮ 12 ਨਵੰਬਰ ਨੂੰ ਰਿਲੀਜ਼ ਹੋਈ ਸੀ ਅਤੇ ਦਰਸ਼ਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। ਸਲਮਾਨ-ਕੈਟਰੀਨਾ ਦੇ ਐਕਸ਼ਨ ਅਤੇ ਇਮਰਾਨ ਹਾਸ਼ਮੀ ਦੇ ਰੋਲ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹੇ 'ਚ 'ਟਾਈਗਰ 3' ਹਰ ਰੋਜ਼ ਜ਼ਬਰਦਸਤ ਕਮਾਈ ਕਰ ਰਹੀ ਹੈ। 'ਟਾਈਗਰ 3' ਨੇ ਪਹਿਲੇ ਦਿਨ 44.5 ਕਰੋੜ ਦੀ ਕਮਾਈ ਕੀਤੀ। ਦੂਜੇ ਦਿਨ ਫਿਲਮ ਨੇ 59 ਕਰੋੜ ਦਾ ਕਾਰੋਬਾਰ ਕੀਤਾ। ਹੁਣ ਤੀਜੇ ਦਿਨ ਕੁਲੈਕਸ਼ਨ ਦੇ ਅੰਕੜੇ ਸਾਹਮਣੇ ਆਏ ਹਨ। ਸਕਨੀਲਕ ਦੀ ਰਿਪੋਰਟ ਮੁਤਾਬਕ 'ਟਾਈਗਰ 3' ਨੇ ਤੀਜੇ ਦਿਨ 42.50 ਕਰੋੜ ਰੁਪਏ ਕਮਾ ਲਏ ਹਨ। ਇਸ ਦੇ ਨਾਲ ਹੀ ਫਿਲਮ ਦਾ ਤਿੰਨ ਦਿਨਾਂ ਦਾ ਕੁਲ ਕਲੈਕਸ਼ਨ ਹੁਣ 146.00 ਕਰੋੜ ਰੁਪਏ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ-ਕੈਟਰੀਨਾ ਕੈਫ ਸਟਾਰਰ ਫਿਲਮ 'ਟਾਈਗਰ 3' ਦਾ ਫੈਨਜ਼ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਇਹ ਇਸ ਸਾਲ ਦੇ ਸਭ ਤੋਂ ਵੱਧ ਉਡੀਕੇ ਜਾਣ ਵਾਲੇ ਸੀਕਵਲਾਂ ਵਿੱਚੋਂ ਇੱਕ ਸੀ। ਇਹ ਫਿਲਮ ਦੀਵਾਲੀ 'ਤੇ ਰਿਲੀਜ਼ ਹੋਈ ਸੀ ਅਤੇ ਇਸ ਨੇ ਦੀਵਾਲੀ ਦੇ ਮੌਕੇ 'ਤੇ ਰਿਲੀਜ਼ ਹੋਈਆਂ ਸਾਰੀਆਂ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਸਨ। ਇੱਥੋਂ ਤੱਕ ਕਿ 'ਟਾਈਗਰ 3' ਨੇ ਘਰੇਲੂ ਬਾਕਸ ਆਫਿਸ 'ਤੇ ਸਿਰਫ ਦੋ ਦਿਨਾਂ ਵਿੱਚ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।