ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਸਪਾਟ ਹੁੰਦੀਆਂ ਨਜ਼ਰ ਆ ਰਹੀਆਂ ਹਨ।



ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.64 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.28 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਗੁਜਰਾਤ ਵਿੱਚ ਪੈਟਰੋਲ ਦੀ ਕੀਮਤ ਵਿੱਚ 20 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ।



ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ 'ਚ ਪੈਟਰੋਲ ਦੀ ਕੀਮਤ 'ਚ 19 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 17 ਪੈਸੇ ਦੀ ਕਮੀ ਆਈ ਹੈ।



ਜੰਮੂ-ਕਸ਼ਮੀਰ (Jammu and Kashmir) ਅਤੇ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ