ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਰੋਜ਼ਾਨਾਂ ਹੀ ਦੇਸ਼ਾਂ ਵਿਦੇਸ਼ਾਂ ਵਿੱਚੋਂ ਉਸ ਦੇ ਪ੍ਰਸ਼ੰਸਕ ਪਹੁੰਚਦੇ ਹਨ। ਹੁਣ ਜਰਮਨੀ ਤੋਂ ਦੋ ਸਕੀਆਂ ਭੈਣਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚੀਆਂ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਨਾਲ ਮੁਲਾਕਾਤ ਕੀਤੀ । ਇਨ੍ਹਾਂ ਫੀਮੇਲ ਫੈਨਜ਼ ਨੇ ਸਿੱਧੂ ਮੂਸੇਵਾਲਾ ਨੂੰ ਥਾਪੀ ਮਾਰਕੇ ਸ਼ਰਧਾਂਜਲੀ ਵੀ ਦਿੱਤੀ। ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਲਈ ਜਰਮਨੀ ਦੀਆਂ ਦੋ ਸਕੀਆਂ ਭੈਣਾਂ ਪਹੁੰਚੀਆਂ। ਉਨ੍ਹਾਂ ਨੇ ਦੱਸਿਆ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਫੈਨ ਹਨ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦਾ 47 ਗੀਤ ਉਹਨਾਂ ਦਾ ਪਸੰਦੀ ਦਾ ਗੀਤ ਹੈ ਜਿਸ ਵਿੱਚ ਉਨ੍ਹਾਂ ਮਸ਼ਹੂਰ ਰੈਪਰ ਸਟੈਫਲਿਨ ਨਾਲ ਕੰਮ ਕੀਤਾ ਸੀ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਵਹੀਕਲਾਂ ਨੂੰ ਦੇਖਿਆ ਤੇ ਉਸ ਥਾਰ ਗੱਡੀ ਨੂੰ ਵੀ ਦੇਖਿਆ ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਇੰਡੀਅਨ ਪਰਿਵਾਰ ਕ੍ਰਿਸ਼ਨਾ ਕੌਰ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਜਰਮਨੀ ਵਿਖੇ ਰਹੇ ਹਨ। ਦੋ ਜਰਮਨੀ ਦੀਆਂ ਲੜਕੀਆਂ ਵੀ ਉਹਨਾਂ ਦੇ ਨਾਲ ਇੰਡੀਆ ਆਈਆਂ ਹਨ। ਕ੍ਰਿਸ਼ਨਾ ਕੌਰ ਨੇ ਦੱਸਿਆ ਕਿ ਇਨ੍ਹਾਂ ਕੁੜੀਆਂ ਦਾ ਸੁਫਨਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਾ ਚਾਹੁੰਦੀਆਂ ਸਨ ਉਹਨਾਂ ਕਿਹਾ ਕਿ ਇਹਨਾਂ ਲੜਕੀਆਂ ਦਾ ਸੁਫਨਾ ਅੱਜ ਪੂਰਾ ਹੋਇਆ ਹੈ ।