ਪਾਸਤਾ ਖਾਣ 'ਚ ਬਹੁਤ ਹੀ ਸਵਾਦ ਬਣਦਾ ਹੈ ਤੇ ਕੁਝ ਸਮੇਂ 'ਚ ਤਿਆਰ ਹੋ ਜਾਂਦਾ ਹੈ। ਇਸੇ ਕਰਕੇ ਨੌਜਵਾਨ ਪੀੜ੍ਹੀ ਪਾਸਤਾ ਖਾਣ ਦੀ ਆਦਤ ਪਾ ਰਹੀ ਹੈ।



ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦੇ ਜ਼ਿਆਦਾ ਸੇਵਨ ਨਾਲ ਕਈ ਸਿਹਤ ਸਮੱਸਿਆਵਾਂ ਵੀ ਹੋ ਸਕਦੀਆਂ ਹਨ।



ਜੇਕਰ ਤੁਸੀਂ ਉਨ੍ਹਾਂ ਲੋਕਾਂ ‘ਚੋਂ ਹੋ ਜੋ ਅਕਸਰ ਪਾਸਤਾ ਖਾਂਦੇ ਹਨ ਤਾਂ ਇਸ ਦੇ ਨੁਕਸਾਨਾਂ ਬਾਰੇ ਜ਼ਰੂਰ ਜਾਣ ਲਓ।



ਪਾਸਤਾ ਲਗਾਤਾਰ ਖਾਣ ਨਾਲ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ ਹੋ ਸਕਦੀ ਹੈ। ਅਸਲ ‘ਚ ਪਾਸਤਾ ਨਾਲ ਸਰੀਰ ਨੂੰ ਲੋੜੀਂਦੇ ਪੋਸ਼ਕ ਤੱਤ ਨਹੀਂ ਮਿਲਦੇ।



ਜਿਸ ਕਾਰਨ ਨਾ ਸਿਰਫ ਪੌਸ਼ਟਿਕ ਤੱਤਾਂ ਦੀ ਕਮੀ ਹੁੰਦੀ ਹੈ, ਸਗੋਂ ਕਈ ਬੀਮਾਰੀਆਂ ਵੀ ਹੋ ਸਕਦੀਆਂ ਹਨ।



ਪਾਸਤਾ ਵਿਚ ਕਾਰਬੋਹਾਈਡ੍ਰੇਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਇਸ ਦੇ ਲਗਾਤਾਰ ਸੇਵਨ ਨਾਲ ਸਰੀਰ ਵਿੱਚ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ।



ਇਸ ਦੇ ਨਾਲ ਹੀ ਇਹ ਤੁਹਾਡਾ ਭਾਰ ਤੇਜ਼ੀ ਨਾਲ ਵਧਾਉਂਦਾ ਹੈ।