ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਸਮੇਤ 14 ਹੋਰਾਂ ਨੂੰ ਉਪਾਸਨਾ ਸਿੰਘ ਵੱਲੋਂ ਦਾਇਰ ਕੇਸ 'ਚ 6 ਅਕਤੂਬਰ ਨੂੰ ਅਦਾਲਤ 'ਚ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਗਏ
ਮਾਮਲੇ ਦੀ ਸੁਣਵਾਈ 'ਤੇ ਜਵਾਬ ਪੇਸ਼ ਨਾ ਹੋਣ 'ਤੇ ਅਦਾਲਤ ਨੇ ਹੁਣ 6 ਅਕਤੂਬਰ ਦੀ ਤਰੀਕ ਤੈਅ ਕਰ ਦਿੱਤੀ ਹੈ
ਇੱਕ ਮਹੀਨਾ ਪਹਿਲਾਂ ਉਪਾਸਨਾ ਸਿੰਘ ਨੇ ਪੰਜਾਬੀ ਫਿਲਮ 'ਬਾਈ ਜੀ ਕੁੱਟਣਗੇ' ਨਾਲ ਜੁੜੇ ਵਿਵਾਦ ਨੂੰ ਲੈ ਕੇ ਕੋਟ 'ਚ ਇਹ ਪਟੀਸ਼ਨ ਦਾਇਰ ਕੀਤੀ ਸੀ
ਅਦਾਲਤ ਵਿੱਚ ਮਾਮਲਾ ਨੋਟਿਸ ਅਤੇ ਰਿਕਾਰਡ ਪੇਸ਼ ਕਰਨ ਲਈ ਲੱਗਾ ਹੋਇਆ ਹੈ। ਮਾਮਲੇ 'ਚ ਮੁਆਵਜ਼ੇ ਵਜੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ
ਹਰਨਾਜ਼ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ, ਉਨ੍ਹਾਂ 'ਚ ਸ਼ੈਰੀ ਗਿੱਲ, ਐਮਾ ਸਾਵਲ, ਦਿ ਮਿਸ ਯੂਨੀਵਰਸ ਆਰਗੇਨਾਈਜ਼ੇਸ਼ਨ, ਸਿਟੀ ਆਫ ਦਾ ਹਾਲੀਵੁੱਡ ਫਲੋਰੀਡਾ, ਟਾਈਮਜ਼ ਗਰੁੱਪ ਸੀਆਰਐਮ ਸ਼ਾਮਲ ਹਨ
ਉਪਾਸਨਾ ਸਿੰਘ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਹ ਇੱਕ ਫਿਲਮ ਦਾ ਨਿਰਮਾਣ ਕਰ ਰਹੀ ਸੀ, ਜਿਸ ਵਿੱਚ ਹਰਨਾਜ਼ ਨੇ ਕੰਮ ਕਰਨ ਲਈ ਸਹਿਮਤੀ ਦਿੱਤੀ ਸੀ
ਇਸ ਤੋਂ ਬਾਅਦ ਫਿਲਮ ਬਣਨ ਤੋਂ ਬਾਅਦ ਉਹ ਪ੍ਰਮੋਸ਼ਨ ਲਈ ਅੱਗੇ ਨਹੀਂ ਆਈ ਅਤੇ ਹੁਣ ਉਸ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ। ਉਨ੍ਹਾਂ ਕੋਲ ਹਰਨਾਜ਼ ਖ਼ਿਲਾਫ਼ ਸਬੂਤ ਵੀ ਹਨ।
ਉਪਾਸਨਾ ਸਿੰਘ ਮੁਤਾਬਕ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ਅਤੇ ਨਿਰਮਾਤਾਵਾਂ ਨੇ ਵੀ ਹਰਨਾਜ਼ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਸਾਰੇ ਅਸਫਲ ਰਹੇ
ਉਪਾਸਨਾ ਸਿੰਘ ਮੁਤਾਬਕ ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਨੇ ਵਪਾਰ ਅਤੇ ਇਕਰਾਰਨਾਮੇ ਦੇ ਵਾਅਦੇ ਤੋੜ ਦਿੱਤੇ। ਉਸਨੇ ਆਪਣੇ ਆਪ ਨੂੰ ਫਿਲਮ ਦੀ ਕਾਸਟ ਅਤੇ ਕਰੂ ਤੋਂ ਦੂਰ ਕਰ ਲਿਆ ਹੈ
ਮਿਸ ਯੂਨੀਵਰਸ ਬਣਨ ਤੋਂ ਬਾਅਦ ਹਰਨਾਜ਼ ਸੰਧੂ ਨੇ ਆਪਣੇ ਆਪ ਨੂੰ ਵੱਡਾ ਸਟਾਰ ਸਮਝਣਾ ਸ਼ੁਰੂ ਕਰ ਦਿੱਤਾ ਹੈ। ਉਸ ਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ