ਆਂਡੇ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦਾ ਹੈ। ਰੋਜ਼ਾਨਾ 2 ਆਂਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਆਂਡੇ ਨੂੰ ਬ੍ਰੇਕਫਾਸਟ ਦੇ ਰੂਪ 'ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫਾਇਦਾ ਮਿਲਦਾ ਹੈ। ਆਓ ਜਾਣੀਏ ਫਾਇਦੇ ਰੋਜ਼ਾਨਾ 2 ਆਂਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ ਤੇ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਆਂਡੇ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਆਂਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ 'ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਆਂਡਾ ਜ਼ਰੂਰ ਖਾਣਾ ਚਾਹੀਦਾ ਹੈ। ਰੋਜ਼ਾਨਾ ਆਂਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ। ਜੇ ਤੁਹਾਡੇ ਸਰੀਰ 'ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਆਂਡਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੈ। ਆਂਡੇ ਖਾਣ ਨਾਲ ਭੁੱਖ ਵੀ ਨਹੀਂ ਲੱਗਦੀ ਅਤੇ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।