77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ ਗਿਆ।



ਇਹ ਲਗਾਤਾਰ 10ਵੀਂ ਵਾਰ ਹੈ ਜਦੋਂ ਪੀਐਮ ਮੋਦੀ ਨੇ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਇਆ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਆਪਣੇ 10 ਸਾਲਾਂ ਦੇ ਯੂਪੀਏ ਕਾਰਜਕਾਲ ਦੌਰਾਨ ਲਗਾਤਾਰ 10 ਵਾਰ ਤਿਰੰਗਾ ਲਹਿਰਾਇਆ ਸੀ।



ਇਸ ਦੌਰਾਨ ਪੀ.ਐਮ ਮੋਦੀ ਨੇ ਆਪਣੀ ਸਰਕਾਰ ਦੇ 10 ਸਾਲਾਂ ਦੇ ਕੰਮਾਂ ਦਾ ਲੇਖਾ-ਜੋਖਾ ਵੀ ਦਿੱਤਾ।



ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ 3 ਗਾਰੰਟੀਆਂ ਵੀ ਦਿੱਤੀਆਂ। ਪਹਿਲੀ ਗਾਰੰਟੀ ਅਗਲੇ ਕੁਝ ਸਾਲਾਂ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਬਣ ਜਾਵੇਗਾ।



ਦੂਜੀ ਗਾਰੰਟੀ ਸ਼ਹਿਰਾਂ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਰਹਿਣ ਵਾਲਿਆਂ ਨੂੰ ਬੈਂਕ ਕਰਜ਼ਿਆਂ ਵਿੱਚ ਰਿਆਇਤ ਮਿਲੇਗੀ ਤੇ



ਤੀਜੀ ਗਾਰੰਟੀ ਦੇਸ਼ ਭਰ ਵਿੱਚ 10 ਹਜ਼ਾਰ ਤੋਂ 25 ਹਜ਼ਾਰ ਤੱਕ ਜਨ ਔਸ਼ਧੀ ਕੇਂਦਰ ਖੋਲ੍ਹੇ ਜਾਣਗੇ।



ਪੀਐਮ ਮੋਦੀ ਨੇ ਮਨੀਪੁਰ ਦੀ ਗੱਲ ਵੀ ਕੀਤੀ। ਉਨ੍ਹਾਂ ਨੇ ਕਿਹਾ, ਪਿਛਲੇ ਸਮੇਂ ਵਿੱਚ ਮਨੀਪੁਰ ਵਿੱਚ ਹਿੰਸਾ ਦਾ ਦੌਰ ਸੀ।



ਪਰ ਕੁਝ ਦਿਨਾਂ ਤੋਂ ਲਗਾਤਾਰ ਸ਼ਾਂਤੀ ਦੀਆਂ ਖਬਰਾਂ ਆ ਰਹੀਆਂ ਹਨ। ਦੇਸ਼ ਮਨੀਪੁਰ ਦੇ ਲੋਕਾਂ ਦੇ ਨਾਲ ਹੈ। ਲੋਕਾਂ ਨੂੰ ਸ਼ਾਂਤੀ ਦੇ ਮਾਹੌਲ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਕੇਵਲ ਸ਼ਾਂਤੀ ਹੀ ਇੱਕ ਰਸਤਾ ਲੱਭੇਗੀ। ਕੇਂਦਰ ਅਤੇ ਰਾਜ ਸਰਕਾਰਾਂ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਕਰਦੀਆਂ ਰਹਿਣਗੀਆਂ।



ਪੀਐਮ ਮੋਦੀ ਨੇ ਲਾਲ ਕਿਲੇ ਤੋਂ ਕਿਹਾ, ਅਸੀਂ 2014 ਵਿੱਚ ਵਿਸ਼ਵ ਅਰਥਵਿਵਸਥਾ ਵਿੱਚ 10ਵੇਂ ਨੰਬਰ 'ਤੇ ਸੀ। ਅੱਜ ਅਸੀਂ 5ਵੇਂ ਨੰਬਰ 'ਤੇ ਪਹੁੰਚ ਗਏ ਹਾਂ। ਇਹ ਇਵੇਂ ਹੀ ਨਹੀਂ ਹੋਇਆ ਹੈ। ਭ੍ਰਿਸ਼ਟਾਚਾਰ ਨੇ ਦੇਸ਼ ਨੂੰ ਜਕੜ ਲਿਆ ਸੀ। ਮੈਂ ਦੇਸ਼ ਵਾਸੀਆਂ ਨੂੰ 10 ਸਾਲਾਂ ਦਾ ਹਿਸਾਬ ਦੇ ਰਿਹਾ ਹਾਂ। ਇਸ ਤੋਂ ਪਹਿਲਾਂ ਗਰੀਬਾਂ ਲਈ ਘਰ ਬਣਾਉਣ ਲਈ 90 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਸਨ। ਅੱਜ ਚਾਰ ਲੱਖ ਕਰੋੜ ਰੁਪਏ ਖਰਚ ਹੋ ਰਹੇ ਹਨ।



ਲਾਲ ਕਿਲ੍ਹੇ ਤੋਂ, ਪੀਐਮ ਮੋਦੀ ਨੇ ਐਲਾਨ ਕੀਤਾ ਕਿ ਅਗਲੇ ਮਹੀਨੇ ਉਹ ਰਵਾਇਤੀ ਹੁਨਰ ਵਾਲੇ ਲੋਕਾਂ ਲਈ ਵਿਸ਼ਵਕਰਮਾ ਯੋਜਨਾ ਸ਼ੁਰੂ ਕਰਨਗੇ। ਵਿਸ਼ਵਕਰਮਾ ਯੋਜਨਾ 'ਤੇ 15 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਅਸੀਂ ਆਯੁਸ਼ਮਾਨ ਭਾਰਤ ਯੋਜਨਾ ਤਹਿਤ 70 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।



Thanks for Reading. UP NEXT

Chandrayaan 3 vs Luna 25: ਚੰਦਰਯਾਨ-3 ਤੋਂ ਪਹਿਲਾਂ ਚੰਦ 'ਤੇ ਉਤਰੇਗਾ Luna 25, ਤਸਵੀਰਾਂ 'ਚ ਵੇਖੋਂ ਦੋਵਾਂ ਦੇ ਵਿਚਕਾਰ ਕਿੰਨੀ ਹੋਵੇਗੀ ਦੂਰੀ

View next story