ਸ੍ਰੀ ਗੁਰੁ ਅਰਜਨ ਦੇਵ ਜੀ ਨੇ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਨੂੰ ਅੰਮ੍ਰਿਤਸਰ ਬੁਲਾ ਕੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ 3 ਜਨਵਰੀ 1588 ਈਸਵੀ ਨੂੰ ਸਾਈਂ ਮੀਆਂ ਮੀਰ ਜੀ ਦੇ ਹੱਥੋਂ ਰਖਵਾਈ ਸੀ



ਇਬਾਦਤ ਦੀ ਇੱਕ ਸਰਬ-ਸਾਂਝੀ ਥਾਂ ਦਾ ਸੁਪਨਾ ਤੀਸਰੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਨੇ ਵੇਖਿਆ ਸੀ।



15ਵੀਂ ਸਦੀ ਦੇ ਆਖਰੀ ਵਰ੍ਹਿਆਂ ਵਿਚ ਅੰਮ੍ਰਿਤ ਸਰੋਵਰ ਅਤੇ ਸ਼੍ਰੀ ਅਮ੍ਰਿਤਸਰ ਦਾ ਨਿਰਮਾਣ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਨਿਗਰਾਨੀ ਹੇਠ ਸ਼ੁਰੂ ਹੋਇਆ ਸੀ।



ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਨਿਗਰਾਨੀ ਹੇਠ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ।



ਸੰਨ 1604 ਵਿਚ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਨਿਗਰਾਨੀ ਹੇਠ ਹੀ ਗੁਰਦੁਆਰਾ ਬਣ ਕੇ ਤਿਆਰ ਹੋ ਗਿਆ।



ਆਦਿ ਗ੍ਰੰਥ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਹੀ ਦਰਬਾਰ ਸਾਹਿਬ ਵਿਖੇ ਸਥਾਪਿਤ ਕੀਤਾ ਸੀ ਅਤੇ ਬਾਬਾ ਬੁੱਢਾ ਜੀ ਪਹਿਲੇ ਹੈੱਡ ਗ੍ਰੰਥੀ ਸਨ।



ਦੋ ਸਾਲਾਂ ਬਾਅਦ ਸੰਨ 1606 ਵਿਚ ਅਕਾਲ ਤਖਤ ਦਾ ਨੀਂਹ ਪੱਥਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਰੱਖਿਆ ਸੀ।



ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਨੂੰ ਨਸ਼ਟ ਕਰ ਦਿੱਤਾ ਸੀ ਅਤੇ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਵੀ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆਂ ਹੋਈ ਸੀ।



ਦੱਸ ਦਈਏ ਕਿ ਜਿਵੇਂ ਕਿ ਹਰਮੰਦਿਰ ਸਾਹਿਬ ਨੂੰ ਹਿੰਦੀ ਵਿਚ ਸਵਰਨ ਮੰਦਰ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਉਹ ਸੋਨੇ ਦੀ ਉਸ ਪਰਤ ਕਾਰਨ ਕਿਹਾ ਜਾਂਦਾ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ।