ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਕਈ ਬਾਲੀਵੁੁੱਡ ਕਲਾਕਾਰਾਂ 'ਤੇ ਬੈਨ ਲਗਾ ਦਿੱਤਾ ਸੀ, ਜਿਨ੍ਹਾਂ ਵਿੱਚ ਕਿਸ਼ੋਰ ਕੁਮਾਰ ਤੇ ਸੰਜੀਵ ਕੁਮਾਰ ਵਰਗੇ ਸਟਾਰਜ਼ ਦੇ ਨਾਮ ਸ਼ਾਮਲ ਹਨ। ਇਨ੍ਹਾਂ ਵਿੱਚੋਂ ਇੱਕ ਨਾਮ ਬਾਲੀਵੁੱਡ ਸੁਪਰਸਟਾਰ ਦੇਵ ਆਨੰਦ ਦਾ ਵੀ ਸੀ।



ਇਹ ਗੱਲ ਹੈ ਐਮਰਜੈਂਸੀ ਦੇ ਸਮੇਂ ਦੀ। ਜਦੋਂ ਪੂਰੇ ਦੇਸ਼ 'ਚ ਐਮਰਜੈਂਸੀ ਦਾ ਮਾਹੌਲ ਸੀ। ਉਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਸੀ।



ਉਸ ਸਮੇਂ ਭਾਰਤ ਸਰਕਾਰ ਨੇ ਐਮਰਜੈਂਸੀ ਨੂੰ ਸਪੋਰਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ। ਇਸ ਸਮਾਰੋਹ 'ਚ ਐਮਰਜੈਂਸੀ ਦਾ ਸਮਰਥਨ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਬਖਾਨ ਕਰਨ ਲਈ ਬਾਲੀਵੁੱਡ ਸਟਾਰ ਦੇਵ ਆਨੰਦ ਨੂੰ ਬੁਲਾਇਆ ਗਿਆ।



ਦੇਵ ਆਨੰਦ ਪਹਿਲਾਂ ਹੀ ਦੇਸ਼ 'ਚ ਐਮਰਜੈਂਸੀ ਲੱਗਣ ਕਾਰਨ ਨਾਰਾਜ਼ ਸੀ। ਉਨ੍ਹਾਂ ਨੇ ਇਸ ਸਮਾਰੋਹ 'ਚ ਸ਼ਾਮਲ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ।



ਪਰ ਇਹ ਬਾਲੀਵੁੱਡ ਸਟਾਰ ਦਾ ਇਹ ਇਨਕਾਰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਹਜ਼ਮ ਨਹੀਂ ਹੋਇਆ। ਉਨ੍ਹਾਂ ਨੇ ਦੇਵ ਆਨੰਦ ਦੀਆਂ ਫਿਲਮਾਂ ਤੇ ਗੀਤਾਂ ਨੂੰ ਦੂਰਦਰਸ਼ਨ 'ਤੇ ਪ੍ਰਸਾਰਿਤ ਕਰਨ 'ਤੇ ਰੋਕ ਲਗਵਾ ਦਿੱਤੀ।



ਇਸ ਤੋਂ ਬਾਅਦ ਦੇਵ ਆਨੰਦ ਨੇ ਵੀ ਇੰਦਰਾ ਗਾਂਧੀ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ। ਉਹ ਪਹਿਲਾਂ ਤਾਂ ਸਰਕਾਰ ਨੂੰ ਬੇਨਤੀ ਕਰਨ ਲਈ ਦਿੱਲੀ ਗਈ,



ਪਰ ਜਦੋਂ ਗੱਲ ਨਹੀਂ ਬਣੀ ਤਾਂ ਉਨ੍ਹਾਂ ਨੇ ਸਰਕਾਰ ਖਿਲਾਫ ਬਗ਼ਾਵਤ ਛੇੜ ਦਿੱਤੀ। ਦੇਵ ਆਨੰਦ ਨੇ ਦਿੱਲੀ 'ਚ ਹੀ ਆਪਣੀ ਸਿਆਸੀ ਪਾਰਟੀ 'ਨੈਸ਼ਨਲ ਪਾਰਟੀ ਆਫ ਇੰਡੀਆ' ਬਣਾਉਣ ਦਾ ਐਲਾਨ ਕਰ ਦਿੱਤਾ।



ਦੇਵ ਆਨੰਦ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਰਤ ਸਰਕਾਰ ਦੀਆਂ ਕਾਲੀਆਂ ਨੀਤੀਆਂ ਤੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰੇਗੀ।



ਸੁਪਰਸਟਾਰ ਦੇ ਇਸ ਐਲਾਨ ਤੋਂ ਬਾਅਦ ਇੰਦਰਾ ਗਾਂਧੀ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਬਿਨਾਂ ਦੇਰੀ ਕੀਤੇ ਦੇਵ ਆਨੰਦ ਦੇ ਗੀਤਾਂ ਤੇ ਫਿਲਮਾਂ 'ਤੇ ਲੱਗੀ ਰੋਕ ਨੂੰ ਹਟਵਾਇਆ।



ਇਸ ਤਰ੍ਹਾਂ ਸੁਪਰਸਟਾਰ ਦੇਵ ਆਨੰਦ ਨੇ ਨਾ ਸਿਰਫ ਬਿਨਾਂ ਡਰੇ ਇੰਦਰਾ ਗਾਂਧੀ ਦਾ ਸਾਹਮਣਾ ਕੀਤਾ, ਬਲਕਿ ਭਾਰਤ ਸਰਕਾਰ ਨੂੰ ਚੰਗਾ ਸਬਕ ਵੀ ਸਿਖਾਇਆ।


Thanks for Reading. UP NEXT

ਬਾਲੀਵੁੱਡ ਦੇ ਹੀ ਨਹੀਂ, ਕਾਰੋਬਾਰ ਜਗਤ ਦੇ ਵੀ ਕਿੰਗ ਹਨ ਸ਼ਾਹਰੁਖ ਖਾਨ

View next story