Lockdown: ਮਿਡਲ ਈਸਟ 'ਚ ਜਾਰੀ ਤਣਾਅ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ।

Published by: ABP Sanjha

ਦੱਸ ਦੇਈਏ ਕਿ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਹ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਜਧਾਨੀ ਇਸਲਾਮਾਬਾਦ ਅਤੇ ਰਾਵਲਪਿੰਡੀ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਹਰ ਤਰ੍ਹਾਂ ਦੀ ਜਨਤਕ...

Published by: ABP Sanjha

ਨਿੱਜੀ ਅਤੇ ਮਾਲ ਢੋਣ ਵਾਲੀ ਆਵਾਜਾਈ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਜਿਸ ਮਗਰੋਂ ਦੋਵਾਂ ਸ਼ਹਿਰਾਂ 'ਚ ਲਾਕਡਾਊਨ ਵਾਲੇ ਹਾਲਾਤ ਬਣ ਗਏ ਹਨ।

Published by: ABP Sanjha

ਇਸਲਾਮਾਬਾਦ ਦੇ ਡਿਪਟੀ ਕਮਿਸ਼ਨਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ਼ਹਿਰ ਵਿੱਚ ਭਾਰੀ ਵਾਹਨਾਂ ਅਤੇ ਪਬਲਿਕ ਟ੍ਰਾਂਸਪੋਰਟ 'ਤੇ ਪਾਬੰਦੀ ਲਗਾਈ ਜਾ ਰਹੀ ਹੈ।

Published by: ABP Sanjha

ਉਨ੍ਹਾਂ ਨਾਗਰਿਕਾਂ ਨੂੰ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ ਰਾਵਲਪਿੰਡੀ ਪ੍ਰਸ਼ਾਸਨ ਨੇ ਵੀ ਨਿੱਜੀ ਅਤੇ ਵਪਾਰਕ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ।

Published by: ABP Sanjha

ਹਾਲਾਂਕਿ ਪ੍ਰਸ਼ਾਸਨ ਨੇ ਇਸ ਕਾਰਵਾਈ ਦਾ ਕਾਰਨ ਨਹੀਂ ਦੱਸਿਆ, ਪਰ ਮੰਨਿਆ ਜਾ ਰਿਹਾ ਹੈ ਕਿ ਇਹ ਕਦਮ ਅਮਰੀਕਾ ਅਤੇ ਇਰਾਨ ਵਿਚਾਲੇ ਹੋਣ ਵਾਲੀ ਸੰਭਾਵਿਤ ਦੂਜੇ ਦੌਰ ਦੀ ਉੱਚ-ਪੱਧਰੀ ਗੱਲਬਾਤ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ,

Published by: ABP Sanjha

ਕਿਉਂਕਿ ਇਰਾਨ ਤੇ ਅਮਰੀਕਾ ਵਿਚਾਲੇ ਸ਼ਾਂਤੀ ਗੱਲਬਾਤ ਲਈ ਇਸਲਾਮਾਬਾਦ ਇਕ ਵਾਰ ਫ਼ਿਰ ਤੋਂ ਮੇਜ਼ਬਾਨ ਬਣਨ ਲਈ ਤਿਆਰ ਹੈ।

Published by: ABP Sanjha

ਇਸ ਤਹਿਤ ਸੁਰੱਖਿਆ ਏਜੰਸੀਆਂ ਨੇ ਵੀ.ਆਈ.ਪੀ. ਮੂਵਮੈਂਟ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਦੋਵਾਂ ਸ਼ਹਿਰਾਂ ਦੇ ਮੁੱਖ ਰਸਤਿਆਂ 'ਤੇ ਆਵਾਜਾਈ ਬੰਦ ਕਰ ਦਿੱਤੀ ਹੈ।

Published by: ABP Sanjha

ਇਸ ਅਚਾਨਕ ਲਏ ਗਏ ਫੈਸਲੇ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲ, ਕਾਲਜ ਅਤੇ ਦਫ਼ਤਰ ਜਾਣ ਵਾਲੇ ਲੋਕ ਰਸਤੇ ਵਿੱਚ ਫਸ ਗਏ ਹਨ।

Published by: ABP Sanjha