Petrol Diesel Price: ਦੁਨੀਆਂ ਭਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਹਾਹਾਕਾਰ ਮਚਾਇਆ ਹੋਇਆ ਹੈ। ਇਸ ਸਮੇਂ ਲਗਾਤਾਰ ਵੱਧ ਰਹੀਆਂ ਕੀਮਤਾਂ ਆਮ ਜਨਤਾ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

Published by: ABP Sanjha

ਇਸ ਵਿਚਾਲੇ ਇੱਕ ਖਾਸ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸਰਕਾਰ ਨੇ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ (HSD) ਦੀਆਂ ਕੀਮਤਾਂ ਵਿੱਚ 22 ਰੁਪਏ ਪ੍ਰਤੀ ਲੀਟਰ ਦੀ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ।

Published by: ABP Sanjha

ਅਸਲ ਵਿੱਚ ਇਹ ਫੈਸਲਾ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਵੱਲੋਂ ਲਿਆ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ।

Published by: ABP Sanjha

ਪਾਕਿਸਤਾਨੀ ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਜਾਰੀ ਬਿਆਨ ਅਨੁਸਾਰ, ਇਸ ਕਟੌਤੀ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ: ਪੈਟਰੋਲ: ਲਗਭਗ 381 ਰੁਪਏ ਪ੍ਰਤੀ ਲੀਟਰ...

Published by: ABP Sanjha

ਹਾਈ-ਸਪੀਡ ਡੀਜ਼ਲ: ਲਗਭਗ 380 ਰੁਪਏ ਪ੍ਰਤੀ ਲੀਟਰ। ਮਿੱਟੀ ਦਾ ਤੇਲ (Kerosene): 313.44 ਰੁਪਏ ਤੋਂ ਘਟਾ ਕੇ 272 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ।

Published by: ABP Sanjha

ਇਹ ਨਵੀਆਂ ਕੀਮਤਾਂ 30 ਮਈ, 2026 (ਸ਼ਨੀਵਾਰ) ਤੋਂ ਲਾਗੂ ਹੋ ਗਈਆਂ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ।

Published by: ABP Sanjha

ਦੱਸ ਦੇਈਏ ਕਿ ਪਿਛਲੇ ਹਫ਼ਤੇ ਵੀ ਪਾਕਿਸਤਾਨ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ 6 ਤੋਂ 7 ਰੁਪਏ ਦੀ ਕਟੌਤੀ ਕੀਤੀ ਸੀ। ਪਾਕਿਸਤਾਨ ਦੇ ਉਲਟ, ਭਾਰਤ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

Published by: ABP Sanjha

25 ਮਈ ਨੂੰ ਭਾਰਤ ਵਿੱਚ ਪੈਟਰੋਲ 2.61 ਰੁਪਏ ਅਤੇ ਡੀਜ਼ਲ 2.71 ਰੁਪਏ ਮਹਿੰਗਾ ਹੋਇਆ ਸੀ। 15 ਮਈ ਤੋਂ ਹੁਣ ਤੱਕ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੁੱਲ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ।

Published by: ABP Sanjha

ਮਾਹਿਰਾਂ ਅਨੁਸਾਰ, ਫਰਵਰੀ ਵਿੱਚ ਅਮਰੀਕਾ ਅਤੇ ਈਰਾਨ ਵਿਚਾਲੇ ਸ਼ੁਰੂ ਹੋਈ ਜੰਗ ਕਾਰਨ ਗਲੋਬਲ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ 50 ਫੀਸਦੀ ਤੱਕ ਵਧ ਗਈਆਂ ਹਨ।

Published by: ABP Sanjha

ਹੋਰਮੁਜ਼ ਜਲਡਮਰੂਮੱਧ (Strait of Hormuz) ਬੰਦ ਹੋਣ ਕਾਰਨ ਸਪਲਾਈ ਵਿੱਚ ਰੁਕਾਵਟ ਆਈ ਹੈ, ਜਿਸ ਦਾ ਸਿੱਧਾ ਅਸਰ ਭਾਰਤ ਸਮੇਤ ਦੁਨੀਆ ਦੀਆਂ ਵੱਡੀਆਂ ਅਰਥਵਿਵਸਥਾਵਾਂ 'ਤੇ ਪੈ ਰਿਹਾ ਹੈ।

Published by: ABP Sanjha