ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ।



ਵਿਭਾਗ ਨੇ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਖੇਤਰ ਸੰਘਣੀ ਧੁੰਦ ਦੀ ਚਾਦਰ ਵਿੱਚ ਲਪੇਟੇ ਹੋਏ ਹਨ।



ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਲ ਹਨ।



ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ।



ਦੂਜੇ ਪਾਸੇ ਧੁੰਦ ਤੇ ਠੰਢ ਕਾਰਨ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 'ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।



ਫਰੀਦਕੋਟ ਵਿੱਚ ਮੰਗਲਵਾਰ ਨੂੰ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ।



ਇਸ ਦੇ ਨਾਲ ਹੀ ਅੰਮ੍ਰਿਤਸਰ ਦਾ 6.0 ਡਿਗਰੀ, ਲੁਧਿਆਣਾ ਦਾ 7.1 ਡਿਗਰੀ, ਪਟਿਆਲਾ ਦਾ 7.0 ਡਿਗਰੀ, ਪਠਾਨਕੋਟ ਦਾ 7.9 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 7.2 ਡਿਗਰੀ, ਫਤਿਹਗੜ੍ਹ ਸਾਹਿਬ ਦਾ 6.5 ਡਿਗਰੀ, ਫ਼ਿਰੋਜ਼ਪੁਰ ਦਾ 6.0 ਡਿਗਰੀ ਤੇ ਰੋਪੜ ਦਾ 7.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।



ਫਰੀਦਕੋਟ ਵਿੱਚ ਦਿਨ ਦਾ ਸਭ ਤੋਂ ਵੱਧ ਤਾਪਮਾਨ 25.1 ਡਿਗਰੀ ਰਿਹਾ। ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਤਬਦੀਲੀ ਦਰਜ ਨਹੀਂ ਕੀਤੀ ਗਈ।



ਹਾਲਾਂਕਿ, ਫਿਲਹਾਲ ਇਹ ਆਮ ਤਾਪਮਾਨ ਦੇ ਨੇੜੇ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21.7, ਲੁਧਿਆਣਾ ਦਾ 21.6, ਪਟਿਆਲਾ ਦਾ 22.3 ਤੇ ਜਲੰਧਰ ਦਾ 22.3 ਡਿਗਰੀ ਦਰਜ ਕੀਤਾ ਗਿਆ।



ਕੰਮ 'ਤੇ ਜਾਣ ਵਾਲੇ ਲੋਕਾਂ ਨੂੰ ਧੁੰਦ ਵਾਲੀਆਂ ਲਾਈਟਾਂ ਦਾ ਉਪਯੋਗ ਜ਼ਰੂਰ ਕਰਨ ਚਾਹੀਦਾ ਹੈ।



Thanks for Reading. UP NEXT

ਪੰਜਾਬ 'ਚ ਨਹੀਂ ਵੱਜਾ ਨਸ਼ਿਆਂ ਨੂੰ ਬੰਨ੍ਹ! ਐਨਸੀਆਰਬੀ ਦੀ ਰਿਪੋਰਟ 'ਚ ਹੋਏ ਹੈਰਾਨ ਕਰ ਦੇਣ ਵਾਲੇ ਖੁਲਾਸੇ

View next story