ਸਰ੍ਹੋਂ ਦਾ ਤੇਲ ਸਰੀਰ ਦੀ ਇਮਿਊਨਿਟੀ ਵਧਾਉਣ ਦਾ ਵੀ ਕੰਮ ਕਰਦਾ ਹੈ ਸਰ੍ਹੋਂ ਦਾ ਤੇਲ ਨਾਲ ਸਰੀਰ ਦੀ ਮਾਲਿਸ਼ ਕਰਨਾ ਵੀ ਫਾਇਦੇਮੰਦ ਹੁੰਦਾ ਹੈ। ਇਸ 'ਚ ਵਿਟਾਮਿਨ ਈ ਦੀ ਚੰਗੀ ਮਾਤਰਾ ਹੋਣ ਕਾਰਨ ਇਹ ਚਮੜੀ ਨੂੰ ਨਮੀ ਪ੍ਰਦਾਨ ਕਰਦਾ ਹੈ, ਜਿਸ ਨਾਲ ਸਰਦੀਆਂ 'ਚ ਖੁਸ਼ਕੀ ਤੋਂ ਬਚਦਾ ਹੈ। ਸਰ੍ਹੋਂ ਦਾ ਤੇਲ ਅੱਖਾਂ ਦੀ ਰੋਸ਼ਨੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦਾ ਹੈ। ਇਸ ਦੇ ਲਈ ਤੁਸੀਂ ਇਸ ਤੇਲ ਨਾਲ ਆਪਣੇ ਪੈਰਾਂ ਦੇ ਤਲ਼ਿਆਂ ਦੀ ਮਾਲਿਸ਼ ਕਰ ਸਕਦੇ ਹੋ, ਇਸ ਨਾਲ ਵੀ ਤੁਹਾਨੂੰ ਆਰਾਮ ਮਹਿਸੂਸ ਹੋਵੇਗਾ ਸਰ੍ਹੋਂ ਦੇ ਤੇਲ ਦੀ ਵਰਤੋਂ ਭੋਜਨ ਵਿੱਚ ਕੀਤੀ ਜਾਵੇ ਤਾਂ ਇਹ ਭਾਰ ਘਟਾਉਣ ਵਿੱਚ ਵੀ ਤੁਹਾਡੀ ਮਦਦ ਕਰ ਸਕਦਾ ਹੈ। ਜੋੜਾਂ ਦੇ ਦਰਦ ਜਾਂ ਕੰਨ ਦੇ ਦਰਦ ਵਿੱਚ ਵੀ ਸਰ੍ਹੋਂ ਦੇ ਤੇਲ ਦੀ ਮਾਲਿਸ਼ ਕਰਨਾ ਫਾਇਦੇਮੰਦ ਹੁੰਦਾ ਹੈ। ਦੰਦ ਦਰਦ ਹੋਣ 'ਤੇ ਸਰ੍ਹੋਂ ਦੇ ਤੇਲ ਨਾਲ ਮਸੂੜਿਆਂ ਦੀ ਹਲਕੀ ਮਾਲਿਸ਼ ਕਰੋ। ਇਸ ਨਾਲ ਦਰਦ ਤੋਂ ਰਾਹਤ ਮਿਲੇਗੀ ਅਤੇ ਦੰਦ ਵੀ ਮਜ਼ਬੂਤ ਹੋਣਗੇ।