ਸ਼੍ਰੀਲੰਕਾ: ਧਮਾਕਿਆਂ 'ਚ ਮੌਤਾਂ ਦੀ ਗਿਣਤੀ 160 ਤੋਂ ਪਾਰ
ਪਹਿਲਾ ਧਮਾਕਾ ਸਵੇਰੇ ਪੌਣੇ ਨੌਂ ਵਜੇ ਹੋਇਆ ਅਤੇ ਅੱਧੇ ਘੰਟੇ ਦੇ ਅੰਦਰ ਬਾਕੀ ਸਾਰੇ ਧਮਾਕੇ ਵੀ ਹੋ ਗਏ।
Download ABP Live App and Watch All Latest Videos
View In Appਉੱਧਰ, ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਨੇ ਹੰਗਾਮੀ ਬੈਠਕ ਸੱਦੀ ਹੈ।
ਛੇ ਥਾਵਾਂ 'ਤੇ ਹੋਏ ਧਮਾਕਿਆਂ ਦੀ ਹਾਲੇ ਤਕ ਕਿਸੇ ਵੀ ਦਹਿਸ਼ਤੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀਂ ਲਈ ਹੈ।
ਇਸ ਘਟਨਾ ਦੀ ਪੂਰੀ ਦੁਨੀਆ ਵਿੱਚ ਨਿੰਦਾ ਹੋ ਰਹੀ ਹੈ।
ਭਾਰਤ ਨੇ ਇਨ੍ਹਾਂ ਧਮਾਕਿਆਂ 'ਤੇ ਨਿਗ੍ਹਾ ਰੱਖੀ ਹੋਈ ਹੈ ਅਤੇ ਵਿਦੇਸ਼ ਮੰਤਰੀ ਨੇ ਦੱਸਿਆ ਕਿ ਸ਼੍ਰੀਲੰਕਾ ਵਿੱਚ ਭਾਰਤੀ ਦੂਤ ਘਰ ਨੇ ਹੈਲਪਲਾਈਨ ਨੰਬਰ (+94777903082 +94112422788 +94112422789) ਜਾਰੀ ਕੀਤੇ ਹਨ।
ਜ਼ਖ਼ਮੀਆਂ ਦੀ ਗਿਣਤੀ ਕਾਫੀ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।
ਸ੍ਰੀਲੰਕਾਈ ਮੀਡੀਆ ਰਿਪੋਰਟਾਂ ਮੁਤਾਬਕ ਗਿਰਜਾਘਰਾਂ ਵਿੱਚ ਈਸਟਰ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਹ ਧਮਾਕੇ ਹੋਏ। ਤਿੰਨ ਚਰਚ ਤੋਂ ਇਲਾਵਾ ਤਿੰਨ ਪੰਜ ਸਿਤਾਰਾ ਹੋਟਲਾਂ 'ਚ ਵੀ ਧਮਾਕੇ ਹੋਏ ਹਨ।
ਇਹ ਧਮਾਕੇ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਅਤੇ ਬੱਟੀਕੋਲਾ ਵਿੱਚ ਵਾਪਰੇ।
ਪਰ ਤਾਜ਼ਾ ਜਾਣਕਾਰੀ ਮੁਤਾਬਕ ਮੌਤਾਂ ਦੀ ਗਿਣਤੀ 160 ਤੋਂ ਪਾਰ ਹੋ ਚੁੱਕੀ ਹੈ ਅਤੇ 350 ਲੋਕ ਜ਼ਖ਼ਮੀ ਦੱਸੇ ਜਾਂਦੇ ਹਨ।
ਕੋਲੰਬੋ: ਈਸਾਈ ਧਰਮ ਦੇ ਪ੍ਰਸਿੱਧ ਤਿਓਹਾਰ ਈਸਟਰ ਮੌਕੇ ਸ੍ਰੀਲੰਕਾ ਵਿੱਚ ਲੜੀਵਾਰ ਧਮਾਕੇ ਹੋਏ ਹਨ। ਪਹਿਲਾਂ ਖ਼ਬਰਾਂ ਸਨ ਕਿ 50 ਜਣਿਆਂ ਤੋਂ ਵੱਧ ਦੀ ਮੌਤ ਹੋਈ ਹੈ ਤੇ 500 ਜ਼ਖ਼ਮੀ ਹਨ।
- - - - - - - - - Advertisement - - - - - - - - -