ਮਹਾਰਾਜਾ ਦਲੀਪ ਸਿੰਘ ਦੀ ਧੀ ਸੋਫੀਆ ਦੀ ਬਰਤਾਨੀਆ 'ਚ 'ਬਗਾਵਤ'
Download ABP Live App and Watch All Latest Videos
View In Appਬ੍ਰਿਟੇਨ ਦੀ ਪਾਰਲੀਮੈਂਟ ਵਿੱਚ ਪਹਿਲੀ ਔਰਤ ਐਮ.ਪੀ. ਕਨਸਟੈਂਸ ਮਾਰਕਇਵਕਜ਼ 1918 ਦੀਆਂ ਆਮ ਚੋਣਾਂ ਮੌਕੇ ਚੁਣੀ ਗਈ ਸੀ ਪਰ ਉਸ ਦੇ ਸਹੁੰ ਨਾ ਚੁੱਕਣ ਕਰਕੇ ਆਪਣੀ ਸੀਟ ਹਾਸਲ ਨਹੀਂ ਕਰ ਸਕੀ। ਇਸ ਤੋਂ ਬਾਅਦ ਨੈਨਸੀ ਐਸਟਰ ਦਸੰਬਰ 1919 ਵਿੱਚ ਪੌਲੀਮਾਊਥ ਸੁਟਨ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਵੱਲੋਂ ਚੁਣੀ ਗਈ। ਇਸ ਨੂੰ ਅਧਿਕਾਰਤ ਤੌਰ ‘ਤੇ ਬ੍ਰਿਟਿਸ਼ ਪਾਰਲੀਮੈਂਟ ਦੀ ਪਹਿਲੀ ਔਰਤ ਮੈਂਬਰ ਵਜੋਂ ਜਾਣਿਆ ਜਾਂਦਾ ਹੈ।
ਸੋਫੀਆ ਦਲੀਪ ਸਿੰਘ ਦਾ ਜਨਮ ਅੱਠ ਅਗਸਤ 1876 ਨੂੰ ਐਲਵੀਡਨ ਹਾਲ ਸਫਲਕ ਵਿਖੇ ਮਹਾਰਾਜਾ ਦਲੀਪ ਸਿੰਘ ਦੀ ਪਹਿਲੀ ਪਤਨੀ ਬੰਬਾ ਮੁਲਰ ਦੀ ਕੁੱਖੋਂ ਹੋਇਆ ਤੇ ਦੇਹਾਂਤ 22 ਅਗਸਤ, 1948 ਨੂੰ 72 ਸਾਲ ਦੀ ਉਮਰ ਵਿੱਚ ਟੇਲਰਸ ਗਰੀਨ, ਬਕਿੰਘਮਸ਼ਾਇਰ ਇੰਗਲੈਂਡ ਵਿੱਚ ਹੋਇਆ। ਉਨ੍ਹਾਂ ਦਾ ਪੂਰਾ ਨਾਮ ਸੋਫੀਆ ਅਲੈਗਜ਼ੈਂਡਰ ਦਲੀਪ ਸਿੰਘ ਸੀ।
ਵਰਨਣਯੋਗ ਹੈ ਕਿ ਔਰਤਾਂ ਦੇ ਵੋਟ ਦਾ ਅਧਿਕਾਰ ਹਾਸਲ ਕਰਨ ਲਈ ਬ੍ਰਿਟੇਨ ਵਿੱਚ ਲੰਮਾ ਸੰਘਰਸ਼ ਚੱਲਿਆ ਸੀ। ਸਾਲ 1918 ਵਿੱਚ ਪਹਿਲੀ ਵਾਰ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਸੀ। ਇਸ ਅਨੁਸਾਰ ਔਰਤ ਦੀ ਘੱਟੋ-ਘੱਟ ਉਮਰ 30 ਸਾਲ ਮਿਥੀ ਗਈ ਸੀ, ਪਰ 1928 ਵਿੱਚ ਕਾਨੂੰਨ ਵਿੱਚ ਸੋਧ ਕਰਦਿਆਂ ਮਰਦਾਂ ਦੇ ਬਰਾਬਰ 21 ਸਾਲ ਦੀ ਉਮਰ ਵਾਲੀ ਹਰ ਔਰਤ ਨੂੰ ਵੋਟ ਬਣਾਉਣ ਦਾ ਅਧਿਕਾਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਨਿਰਪੱਖ ਤੇ ਹਰ ਸ਼ਹਿਰੀ ਨੂੰ ਬਰਾਬਰਤਾ ਵਾਲਾ ਨਿਆਂ ਦੇਣ ਵਾਲੇ ਮਹਾਰਾਜੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਚਲਾਣੇ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਮਨੁੱਖਤਾ ਲਈ ਕੰਮਾਂ ਨੂੰ ਉਸ ਦੇ ਪਰਿਵਾਰ ਨੇ ਜਾਰੀ ਰੱਖਿਆ ਹੈ।
ਭਾਵੇਂ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਹਕੂਮਤ ਨੇ ਇੰਗਲੈਂਡ ਲਿਆ ਕੇ ਗੁੰਮਰਾਹ ਕਰਕੇ ਉਸ ਦਾ ਰਾਜ ਭਾਗ, ਬਚਪਨਾ ਤੇ ਜਵਾਨੀ ਵੀ ਖੋਹ ਲਈ ਪਰ ਉਸ ਦੀ ਸੋਚ ਤੇ ਉਸ ਦੇ ਬੱਚਿਆਂ ਅੰਦਰ ਮਹਾਰਾਜਿਆਂ ਵਾਲੀ ਸੋਚ ਨੂੰ ਕੋਈ ਦਬਾਅ ਨਹੀਂ ਸਕਿਆ।
ਲੰਡਨ: ਬ੍ਰਿਟੇਨ ਦੇ ਇਤਿਹਾਸ ਵਿੱਚ ਔਰਤਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੇ ਸੰਘਰਸ਼ ਨੂੰ ਜਦੋਂ ਯਾਦ ਕੀਤਾ ਜਾਵੇ ਤਾਂ ਮਹਾਰਾਜਾ ਦਲੀਪ ਸਿੰਘ ਦੀ ਬੇਟੀ ਪ੍ਰਿੰਸਿਸ ਸੋਫੀਆ ਦਲੀਪ ਸਿੰਘ ਦਾ ਨਾਂ ਮੂਹਰੀ ਕਤਾਰ ਵਿੱਚ ਆਉਂਦਾ ਹੈ। ਸੋਫੀਆ ਦਲੀਪ ਸਿੰਘ ਨੇ 1911 ਦੀ ਮਰਦਮਸ਼ੁਮਾਰੀ ਵਿੱਚ ਆਪਣੇ ਆਪ ਨੂੰ ਦਰਜ ਕਰਾਉਣ ਵਿੱਚ ਇਸ ਕਰਕੇ ਨਾਂਹ ਕਰ ਦਿੱਤੀ ਸੀ ਕਿ ਉਸ ਨੂੰ ਔਰਤ ਹੋਣ ਕਰਕੇ ਵੋਟ ਪਾਉਣ ਦਾ ਅਧਿਕਾਰ ਨਹੀਂ ਸੀ।
ਇਤਿਹਾਸਕ ਦਸਤਾਵੇਜ਼ਾਂ ਨੂੰ ਇਕੱਠੇ ਕਰਨ ਵਾਲੇ ਅਮਨਦੀਪ ਸਿੰਘ ਮਾਦਰਾ ਵੱਲੋਂ ਅਜਿਹਾ ਹੀ ਇੱਕ ਦਸਤਾਵੇਜ਼ ਜਾਰੀ ਕੀਤਾ ਗਿਆ ਹੈ। ਇਸ ਵਿੱਚ ਪ੍ਰਿੰਸਿਸ ਸੋਫੀਆ ਦਲੀਪ ਸਿੰਘ ਨੇ ਸਾਫ ਲਿਖਿਆ ਕਿ ‘ਨੋ ਵੋਟ ਨੋ ਸੈਕਸ’ ਇੱਕ ਔਰਤ ਹੋਣ ਦੇ ਨਾਤੇ ਉਨ੍ਹਾਂ ਨੂੰ ਗਿਣਿਆ ਨਹੀਂ ਜਾਂਦਾ, ਉਨ੍ਹਾਂ ਨੂੰ ਗਿਣਨ ਤੋਂ ਮਨ੍ਹਾ ਕਰ ਰਹੇ ਹਨ। ਮੇਰੀ ਜ਼ਮੀਰ ਇਜਾਜ਼ਤ ਨਹੀਂ ਦਿੰਦੀ ਕਿ ਇਸ ਫਾਰਮ ਨੂੰ ਭਰਾਂ। ਇਹ ਫਾਰਮ 1911 ਵਿੱਚ ਬ੍ਰਿਟੇਨ ਦੀ ਮਰਦਮਸ਼ੁਮਾਰੀ ਮੌਕੇ ਜਾਰੀ ਕੀਤਾ ਗਿਆ ਸੀ। ਇਸ ਉਪਰ ਇਹ ਸ਼ਬਦ ਲਿਖ ਕੇ ਪ੍ਰਿੰਸਿਸ ਸੋਫੀਆ ਦਲੀਪ ਸਿੰਘ ਨੇ ਦਸਤਖਤ ਕੀਤੇ ਹਨ।
- - - - - - - - - Advertisement - - - - - - - - -